ਪੰਜਾਬ ‘ਚ ਗਰਮੀ ਤੋਂ ਮਿਲੀ ਰਾਹਤ, ਮੌਸਮ ਵਿਭਾਗ ਨੇ ਗਰਜ-ਤੂਫ਼ਾਨ ਲਈ ਜਾਰੀ ਕੀਤਾ ਯੈਲੋ ਅਲਰਟ

0
30

ਚੰਡੀਗੜ : ਪੰਜਾਬ ਵਿੱਚ ਭਿਆਨਕ ਗਰਮੀ ਤੋਂ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦੋਂ ਕਿ 6 ਜ਼ਿਲ੍ਹਿਆਂ ਵਿੱਚ ਤੂਫਾਨ ਦਾ ਅਲਰਟ ਹੈ।

ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਗਰਜ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।

ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ, ਜਿਸ ਕਾਰਨ ਇਹ ਹੁਣ 37.7 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ, 20 ਤਰੀਕ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਅਪੀਲ

ਜਿਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਂ ਔਰੇਂਜ ਅਲਰਟ ਦਾ ਅਲਰਟ ਹੈ, ਉੱਥੇ ਲੋਕ ਸਾਵਧਾਨੀਆਂ ਵਰਤਣ।

ਖੇਤ ‘ਚ ਕੰਮ ਕਰ ਰਹੇ ਕਿਸਾਨ ਸਾਵਧਾਨੀ ਵਰਤਣ।

ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੌਰਾਨ ਲੋਕ ਘਰਾਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।

LEAVE A REPLY

Please enter your comment!
Please enter your name here