ਬਰਨਾਲਾ : ਪੰਜਾਬ ਵਿੱਚ ਪੀਆਰਟੀਸੀ (PRTC) ਅਤੇ ਪਨਬੱਸ (PUNBUS) ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਦੇ ਬੱਸ ਸਟੈਂਡ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕਰਦਿਆਂ ਬੱਸਾਂ ਬੰਦ ਕਰਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ।





