HomePunjabਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ...

ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਮੁਲਜ਼ਮ ਗ੍ਰਿਫ਼ਤਾਰ, 10 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਪੰਜਾਬ ਵਿੱਚ ਹੈਰੋਇਨ ਦੀ ਖੇਪ ਹਾਸਲ ਕਰਕੇ ਅੱਗੇ ਸਪਲਾਈ ਕਰਦੇ ਸਨ।

ਇਸ ਮਾਮਲੇ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸੰਪਰਕਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਇਸ ਦੇ ਨਾਲ ਹੀ ਨੈੱਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਾਲ ਜੁੜੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments