Home Punjab ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਹੋਇਆ ਬਰਾਮਦ

ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਹੋਇਆ ਬਰਾਮਦ

0

ਗੁਰਦਾਸਪੁਰ : ਜੇਲ੍ਹ ‘ਚ ਤਲਾਸ਼ੀ ਦੌਰਾਨ ਨਸ਼ੀਲਾ ਪਾਊਡਰ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਿਸ ਗੁਰਦਾਸਪੁਰ ਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਇੱਕ ਕੈਦੀ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਸਬ-ਇੰਸਪੈਕਟਰ ਸੋਮ ਲਾਲ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਤਾਰ ਸਿੰਘ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਜੇਲ੍ਹ ਵਿੱਚ ਬੰਦ ਜ਼ੋਰਾਵਰ ਸਿੰਘ ਉਰਫ਼ ਜੋਲਾ ਪੁੱਤਰ ਸਤਨਾਮ ਸਿੰਘ ਵਾਸੀ ਕੇਂਦਰੀ ਜੇਲ੍ਹ ਗੁਰਦਾਸਪੁਰ ਦੀ ਤਲਾਸ਼ੀ ਦੌਰਾਨ ਉਸ ਕੋਲੋਂ 70 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ‘ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ੋਰਾਵਰ ਤੋਂ ਪੁੱਛ-ਪੜਤਾਲ ਕਰਨ ਲਈ ਅਦਾਲਤ ਤੋਂ ਸੁਰੱਖਿਆ ਵਾਰੰਟ ਹਾਸਲ ਕੀਤਾ ਜਾਵੇਗਾ ਕਿ ਇਹ ਨਸ਼ੀਲਾ ਪਾਊਡਰ ਉਸ ਕੋਲ ਕਿਵੇਂ ਪਹੁੰਚਿਆ।

NO COMMENTS

LEAVE A REPLY

Please enter your comment!
Please enter your name here

Exit mobile version