Home National ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਬੀ ਉਮਰ ਦੀ ਕੀਤੀ ਕਾਮਨਾ

0

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 62 ਸਾਲ ਦੇ ਹੋ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਦੀ ਪ੍ਰਸ਼ਾਸਕੀ ਸੂਝ-ਬੂਝ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣੀ ਹੈ।

ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਵੀ ਕੀਤਾ ਜ਼ਿਕਰ

PM ਮੋਦੀ ਨੇ ਆਪਣੇ ਸੰਦੇਸ਼ ਵਿੱਚ ਮਾਓਵਾਦ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਦੇ ਟੀਚੇ ਲਈ ਅਮਿਤ ਸ਼ਾਹ ਦੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਾਮਨਾ ਕੀਤੀ ਕਿ ਗ੍ਰਹਿ ਮੰਤਰੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਬਤੀਤ ਕਰਨ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣ।

ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਸਾਲ 2019 ਤੋਂ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। PM ਮੋਦੀ ਵੱਲੋਂ ਜਨਮਦਿਨ ਮੌਕੇ ਸਾਂਝੇ ਕੀਤੇ ਸੰਦੇਸ਼ ਵਿੱਚ ਉਨ੍ਹਾਂ ਦੀ ਪ੍ਰਸ਼ਾਸਕੀ ਭੂਮਿਕਾ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਜੁੜੇ ਕੰਮਾਂ ਦਾ ਜ਼ਿਕਰ ਕੀਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version