Home Punjab ਵੋਟ ਬਣਵਾਉਣ ਦਾ ਮੌਕਾ! ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਵਿਸ਼ੇਸ਼...

ਵੋਟ ਬਣਵਾਉਣ ਦਾ ਮੌਕਾ! ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਵਿਸ਼ੇਸ਼ ਕੈਂਪ

0

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਵੋਟਰਾਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ, 24 ਅਕਤੂਬਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਵੋਟਰ ਕੈਂਪ ਲਗਾਏ ਜਾਣਗੇ। ਇਹ ਕੈਂਪ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੇ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕ 12 ਅਕਤੂਬਰ ਨੂੰ ਜਾਰੀ ਕੀਤੀ ਗਈ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰ ਸਕਣਗੇ। ਇਸ ਤੋਂ ਇਲਾਵਾ ਨਵੀਂ ਵੋਟ ਬਣਵਾਉਣ ਅਤੇ ਵੋਟਰ ਸੂਚੀ ਵਿੱਚ ਮੌਜੂਦ ਵੇਰਵਿਆਂ ਨੂੰ ਠੀਕ ਕਰਵਾਉਣ ਲਈ ਵੀ ਅਰਜ਼ੀਆਂ ਦਿੱਤੀਆਂ ਜਾ ਸਕਣਗੀਆਂ।

18 ਸਾਲ ਦੇ ਨੌਜਵਾਨ ਵੀ ਬਣਵਾ ਸਕਣਗੇ ਵੋਟ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੀ ਵਿਸ਼ੇਸ਼ ਸੰਖੇਪ ਸੁਧਾਈ ਲਈ ਯੋਗਤਾ ਦੀ ਮਿਤੀ 1 ਜਨਵਰੀ, 2027 ਤੈਅ ਕੀਤੀ ਗਈ ਹੈ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਣਗੇ।

ਵੋਟਰ ਸੂਚੀ ਨਾਲ ਜੁੜੀਆਂ ਅਹਿਮ ਤਰੀਕਾਂ

ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, ਖਰੜਾ ਵੋਟਰ ਸੂਚੀ 12 ਨਵੰਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਲੋਕ 12 ਨਵੰਬਰ ਤੋਂ 11 ਦਸੰਬਰ, 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਸਾਰੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਜਾਰੀ ਕੀਤੀ ਜਾਵੇਗੀ।

ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਯੋਗ ਵੋਟਰਾਂ ਨੂੰ ਅਪੀਲ ਹੈ ਕਿ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ।

NO COMMENTS

LEAVE A REPLY

Please enter your comment!
Please enter your name here

Exit mobile version