Home Haryana ਹਰਿਆਣਾ ’ਚ ਯਮੁਨਾਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਮੌਕੇ ’ਤੇ ਸਿਰਫ਼ ਗ੍ਰੀਨ ਪਟਾਕਿਆਂ...

ਹਰਿਆਣਾ ’ਚ ਯਮੁਨਾਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਮੌਕੇ ’ਤੇ ਸਿਰਫ਼ ਗ੍ਰੀਨ ਪਟਾਕਿਆਂ ਦੀ ਵਿਕਰੀ ਕਰਨ ਦਾ ਲਿਆ ਫ਼ੈਸਲਾ

0

ਯਮੁਨਾਨਗਰ : ਹਰਿਆਣਾ ਵਿੱਚ ਯਮੁਨਾਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਮੌਕੇ ’ਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਿਰਫ਼ ਗ੍ਰੀਨ ਪਟਾਕਿਆਂ ਦੀ ਵਿਕਰੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਲਈ ਜ਼ਿਲ੍ਹੇ ਵਿੱਚ 70 ਅਸਥਾਈ ਦੁਕਾਨਾਂ ਦੇ ਲਾਇਸੈਂਸ ਜਾਰੀ ਕੀਤੇ ਜਾਣਗੇ।

27 ਅਕਤੂਬਰ ਤੋਂ 1 ਨਵੰਬਰ ਤੱਕ ਕਰੋ ਅਰਜ਼ੀਆਂ

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ‘ਤੇ ਜਗਾਧਰੀ ਦੇ ਉਪ-ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਵਿਸ਼ਵਨਾਥ ਨੇ ਦੱਸਿਆ ਕਿ ਇਹ ਪ੍ਰਕਿਰਿਆ ਵਿਸਫੋਟਕ ਨਿਯਮ, 2008 ਦੇ ਨਿਯਮ 84 ਅਤੇ 88 ਤਹਿਤ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ 27 ਅਕਤੂਬਰ ਸਵੇਰੇ 9 ਵਜੇ ਤੋਂ 1 ਨਵੰਬਰ ਸ਼ਾਮ 5 ਵਜੇ ਤੱਕ ਐੱਸਡੀਐੱਮ ਜਗਾਧਰੀ ਦੇ ਦਫ਼ਤਰ ਵਿੱਚ ਅਰਜ਼ੀਆਂ ਦੇ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਦੁਕਾਨਾਂ ਦੀ ਅਲਾਟਮੈਂਟ 2 ਨਵੰਬਰ ਨੂੰ ਡਰਾਅ ਰਾਹੀਂ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਪੰਜ ਥਾਵਾਂ ‘ਤੇ ਦੁਕਾਨਾਂ ਲਗਾਉਣ ਲਈ ਜਗ੍ਹਾ ਨਿਰਧਾਰਤ ਕੀਤੀ ਹੈ।

ਰੇਲਵੇ ਗਰਾਊਂਡ ਵਰਕਸ਼ਾਪ ਵਿੱਚ 15, ਸਿਟੀ ਸੈਂਟਰ ਸਟੇਡੀਅਮ ਵਿੱਚ 10, ਸੈਕਟਰ-18 ਹੁੱਡਾ ਗਰਾਊਂਡ ਵਿੱਚ 30, ਈ.ਐੱਸ.ਆਈ. ਹਸਪਤਾਲ ਦੇ ਪਿੱਛੇ 10 ਅਤੇ ਸਸੌਲੀ ਬੀਡੀਪੀਓ ਦਫ਼ਤਰ ਦੇ ਸਾਹਮਣੇ 5 ਦੁਕਾਨਾਂ ਲਗਾਈਆਂ ਜਾਣਗੀਆਂ। ਐੱਸ.ਡੀ.ਐੱਮ. ਨੇ ਕਿਹਾ ਕਿ ਬਿਨਾਂ ਲਾਇਸੈਂਸ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਰਹੇਗੀ ਅਤੇ ਲਾਇਸੈਂਸ ਧਾਰਕਾਂ ਨੂੰ ਅੱਗ ਤੋਂ ਸੁਰੱਖਿਆ ਸਮੇਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version