ਸੜਕ ਹਾਦਸੇ ਵਿੱਚ 25 ਸਾਲਾ ਨੌਜਵਾਨ ਦੀ ਹੋਈ ਮੌਤ

0
249

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਦੇ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ 25 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਪੀ (Gurpreet Singh alias Gopi) ਦੀ ਮੌਤ ਹੋਣ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਪੁੱਤਰ ਜੇਠੂ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ ਗੋਪੀ ਮੋਟਰਸਾਈਕਲ ‘ਤੇ ਆਪਣੇ ਸਹੁਰੇ ਪਿੰਡ ਸ਼ਹਿਜ਼ਾਦੀ ਗਿਆ ਸੀ ਅਤੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਏ। ਇਸ ਹਾਦਸੇ ਵਿੱਚ ਗੁਰਪ੍ਰੀਤ ਸਿੰਘ ਗੋਪੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਹਾਦਸੇ ਨੂੰ ਅੰਜਾਮ ਦੇਣ ਵਾਲੇ ਡਰਾਈਵਰ ਦੀ ਭਾਲ ਕਰ ਰਹੀ ਹੈ।

LEAVE A REPLY

Please enter your comment!
Please enter your name here