25 ਸਾਲਾ ਨੌਜਵਾਨ ਦੀ ਅਣਪਛਾਤੇ ਲੋਕਾਂ ਨੇ ਗੋਲ਼ੀਆਂ ਮਾਰ ਕੇ ਕੀਤਾ ਕਤਲ

0
149

ਗੜ੍ਹਸ਼ੰਕਰ : ਗੜ੍ਹਸ਼ੰਕਰ ਵਿਚ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਨੇੜੇ ਘਾਟੇ ਤੇ 25 ਸਾਲਾ ਨੌਜਵਾਨ ਦੀ ਅਣਪਛਾਤੇ ਲੋਕਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਜਾਣਕਾਰੀ ਅਨੁਸਾਰ ਅੱਡਾ ਝੁਗੀਆਂ ਵਿਖੇ ਰੈਡੀਮੇਟ ਕਪੜੇ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਪਿੰਡ ਕੋਕੋਵਾਲ ਨਿਵਾਸੀ ਨਵੀਨ ਕੁਮਾਰ ਪੁੱਤਰ ਸਤੀਸ਼ ਕੁਮਾਰ (20) ਅਤੇ ਆਰੀਅਨ ਪੁੱਤਰ ਅਮਿਤ ਕੁਮਾਰ ਪਿੰਡ ਸੀਹਵਾਂ ਆਪਣੀ ਸਵਿੱਫ਼ਟ ਕਾਰ ‘ਤੇ ਲੁਧਿਆਣਾ ਤੋਂ ਸਾਮਾਨ ਖ਼ਰੀਦ ਕੇ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਉਕਤ ਥਾਂ ‘ਤੇ ਪਹੁੰਚੇ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਆਰੀਅਨ ਦੇ ਸਿਰ ਅਤੇ ਛਾਤੀ ‘ਤੇ ਗੋਲ਼ੀਆਂ ਮਾਰ ਕੇ ਫਰਾਰ ਹੋ ਗਏ, ਆਰੀਅਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਸਬੰਧੀ ਡੀ. ਐੱਸ. ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਅਤੇ ਏ. ਐੱਸ. ਆਈ. ਰਸ਼ਪਾਲ ਸਿੰਘ ਵੱਲੋਂ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਸਪਾਲ ਸਿੰਘ ਏ. ਐੱਸ. ਆਈ. ਨੇ ਦੱਸਿਆ ਆਰੀਅਨ ਦੀ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਵਾ ਦਿੱਤਾ ਹੈ ਅਤੇ ਹੁਣ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here