ਟਰੈਕਟਰ-ਟਰਾਲੀ ‘ਤੇ ਇੱਕ ਕਾਰ ਦੀ ਭਿਆਨਕ ਟੱਕਰ ਕਾਰਨ, 3 ਲੋਕਾਂ ਦੀ ਮੌਤ

0
98

ਬੁਲੰਦਸ਼ਹਿਰ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਸਿਕੰਦਰਾਬਾਦ ਇਲਾਕੇ ਵਿੱਚ ਅੱਜ  ਇੱਕ ਟਰੈਕਟਰ-ਟਰਾਲੀ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਜਿਸ ਕਾਰਨ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਿਕੰਦਰਾਬਾਦ ਪੁਲਿਸ ਅਧਿਕਾਰੀ ਪੂਰਨਿਮਾ ਸਿੰਘ ਨੇ ਇੱਥੇ ਦੱਸਿਆ ਕਿ ਜੋਖਾਬਾਦ ਇੰਡਸਟਰੀਅਲ ਏਰੀਆ ਦੇ ਗੋਪਾਲਪੁਰ ਗੇਟ ਨੇੜੇ ਇੱਕ ਟਰੈਕਟਰ ਟਰਾਲੀ ਦਾ ਟਾਇਰ ਅਚਾਨਕ ਫਟ ਗਿਆ। ਜਿਸ ਕਾਰਨ ਇਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਕਾਰ ਉਸ ਨਾਲ ਜਾ ਟਕਰਾਈ ।

ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਸਚਿਨ (25), ਅਮਿਤ (35) ਅਤੇ ਦੀਨਾਨਾਥ (45) ਵਜੋਂ ਹੋਈ ਹੈ। ਹਾਦਸੇ ਵਿੱਚ ਇੱਕ ਸਕੂਟਰ ਸਵਾਰ ਵੀ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿੰਘ ਨੇ ਦੱਸਿਆ ਹੈ ਕਿ ਕਾਰ ਵਿੱਚ ਸਵਾਰ ਲੋਕ ਗਾਜ਼ੀਆਬਾਦ ਤੋਂ ਬੁਲੰਦਸ਼ਹਿਰ ਵੱਲ ਆ ਰਹੇ ਸਨ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here