ਦੁਬਈ ‘ਚ ਸੜਕ ਹਾਦਸੇ ਦੌਰਾਨ ਪੰਜਾਬ ਦੇ 33 ਸਾਲਾ ਨੌਜ਼ਵਾਨ ਦੀ ਹੋਈ ਮੌਤ

0
125

ਗੜ੍ਹਦੀਵਾਲਾ : ਕਸਬੇ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ (Dubai) ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਦੁੱਖਦਾਈ ਖ਼ਬਰ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਸ ਦਾ ਛੋਟਾ ਲੜਕਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ। ਉੱਥੇ ਉਹ ਨਾਨ ਫੂਡ ਐਲ.ਆਈ.ਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ।

ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਸਿੰਘ ਨੇ ਉਸ ਨੂੰ ਫੋਨ ’ਤੇ ਦੱਸਿਆ ਸੀ ਕਿ ਉਸ ਨੇ ਦੁਬਈ ਦਾ ਡਰਾਈਵਿੰਗ ਲਾਇਸੈਂਸ ਬਣਵਾ ਲਿਆ ਹੈ। ਲਖਵਿੰਦਰ ਸਿੰਘ ਅਤੇ ਸਮੁੱਚਾ ਪਰਿਵਾਰ ਇਸ ਗੱਲ ‘ਤੇ ਖੁਸ਼ੀ ਮਹਿਸੂਸ ਕਰ ਰਿਹਾ ਸੀ ਪਰ ਬੀਤੇ ਦਿਨ ਜਦੋਂ ਉਨ੍ਹਾਂ ਨੂੰ ਸੜਕ ਹਾਦਸੇ ‘ਚ ਲਖਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ ।ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਲਖਵਿੰਦਰ ਸਿੰਘ ਦਾ ਹਾਦਸਾ ਕਿਵੇਂ ਵਾਪਰਿਆ ਇਸਦੀ ਜਾਂਚ ਕੀਤੀ ਜਾਵੇ ਅਤੇ ਉਸਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਆਉਣ ਵਿੱਚ ਸਹਿਯੋਗ ਕੀਤਾ ਜਾਵੇ।

LEAVE A REPLY

Please enter your comment!
Please enter your name here