ਝਾਰਖੰਡ: ਝਾਰਖੰਡ ਦੇ ਹਜ਼ਾਰੀਬਾਗ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਲੋਹੇ ਦੀ ਫੈਕਟਰੀ ਦੀ ਭੱਠੀ ਵਿੱਚ ਧਮਾਕੇ ਕਾਰਨ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਘਟਨਾ ਤੋਂ ਬਾਅਦ ਫੈਕਟਰੀ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਹਾਦਸੇ ਵਿੱਚ ਕਈ ਮਜ਼ਦੂਰ ਵੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਘਟਨਾ ਹਜ਼ਾਰੀਬਾਗ ਦੇ ਬਰਹੀ ਇਲਾਕੇ ਦੀ ਹੈ। ਅੱਜ ਸਵੇਰੇ ਇੱਥੇ ਇੱਕ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਫੈਕਟਰੀ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ, ਪਰ ਫੈਕਟਰੀ ਦਾ ਗੇਟ ਨਹੀਂ ਖੋਲ੍ਹਿਆ ਗਿਆ।
