ਕਾਰ ਤੇ ਬਾਈਕ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ

0
106

ਮਹਾਰਾਸ਼ਟਰ : ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਕਾਰ ਅਤੇ ਇੱਕ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਕਾਰ ਅਤੇ ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਦੋਵੇਂ ਵਾਹਨ ਸੜਕ ਦੇ ਕਿਨਾਰੇ ਇੱਕ ਛੋਟੀ ਜਿਹੀ ਨਹਿਰ ਵਿੱਚ ਡਿੱਗ ਗਏ।

ਇਹ ਹਾਦਸਾ ਬੀਤੀ ਦੇਰ ਰਾਤ ਡਿੰਡੋਰੀ ਕਸਬੇ ਵਿੱਚ ਵਾਣੀ-ਡਿੰਡੋਰੀ ਰੋਡ ‘ਤੇ ਇੱਕ ਨਰਸਰੀ ਦੇ ਨੇੜੇ ਵਾਪਰਿਆ। ਪੁਲਿਸ ਨੂੰ ਰਾਤ 11.57 ਵਜੇ ਸੂਚਨਾ ਮਿਲੀ।

ਮ੍ਰਿਤਕਾਂ ਵਿੱਚ 3 ਔਰਤਾਂ, 3 ਪੁਰਸ਼ ਅਤੇ ਇੱਕ 2 ਸਾਲ ਦਾ ਬੱਚਾ ਸ਼ਾਮਲ ਹੈ, ਜੋ ਕਿ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here