ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਅੱਜ ਹੋਇਆ ਰਿਲੀਜ਼, ਇੱਕ ਮਿੰਟ ‘ਚ ਮਿਲੇ1 ਲੱਖ ਤੋਂ ਵੱਧ ਵਿਊਜ਼

0
100

ਪੰਜਾਬ : ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late singer Sidhu Moosewala) ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’  (New Song ‘Attach’) ਅੱਜ ਰਿਲੀਜ਼ ਹੋਇਆ, ਜਿਸ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਇੱਕ ਮਿੰਟ ਵਿੱਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।  ਤੁਹਾਨੂੰ ਦੱਸ ਦੇਈਏ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ਰਿਲੀਜ਼ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਨਵਾਂ ਗੀਤ ਅਟੈਚ ਦੇ ਰਿਲੀਜ਼ ਹੋਣ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਰਿਵਾਰ ਵੱਲੋਂ ਦਿੱਤੀ ਗਈ ਸੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਜਾਣਕਾਰੀ ਵਾਇਰਲ ਹੋਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਇੱਕ ਮਿੰਟ ਵਿੱਚ ਇੰਨੇ ਵਿਊਜ਼ ਮਿਲਣ ਦਾ ਮਤਲਬ ਹੈ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਨੂੰ ਓਨਾ ਹੀ ਪਿਆਰ ਕਰਦੇ ਹਨ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here