Google search engine
Homeਦੇਸ਼ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਅੱਜ ਸਵੇਰੇ ਈ.ਡੀ...

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਅੱਜ ਸਵੇਰੇ ਈ.ਡੀ ਨੇ ਮਾਰਿਆ ਛਾਪਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ (MLA Amanatullah Khan) ਦੇ ਘਰ ਅੱਜ ਸਵੇਰੇ ਈ.ਡੀ ਨੇ ਛਾਪਾ ਮਾਰਿਆ। ਅਮਾਨਤੁੱਲਾ ਖਾਨ ਨੇ ਅੱਜ ਯਾਨੀ ਸੋਮਵਾਰ ਸਵੇਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate),(ਈ.ਡੀ) ਦੇ ਅਧਿਕਾਰੀ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ।

ਦਿੱਲੀ ਦੇ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ, ‘ਤੜਕੇ ਹੀ ਤਾਨਾਸ਼ਾਹ ਦੇ ਇਸ਼ਾਰੇ ‘ਤੇ ਉਨ੍ਹਾਂ ਦੀ ਕਠਪੁਤਲੀ ਈ.ਡੀ ਮੇਰੇ ਘਰ ਆਈ ਅਤੇ ਧਮਕੀ ਦਿੱਤੀ। ਤਾਨਾਸ਼ਾਹ ਮੈਨੂੰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਕੀ ਹੁਣ ਇਮਾਨਦਾਰੀ ਨਾਲ ਜਨਤਾ ਦੀ ਸੇਵਾ ਕਰਨਾ ਗੁਨਾਹ ਬਣ ਗਿਆ ਹੈ? ਇਹ ਤਾਨਾਸ਼ਾਹੀ ਕਦੋਂ ਤੱਕ ਚੱਲੇਗੀ?

ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਅਮਾਨਤੁੱਲਾ ਖਾਨ ਦੇ ਦਾਅਵੇ ਦਾ ਸਮਰਥਨ ਕਰਦੇ ਹੋਏ ਕਿਹਾ, ‘ਈ.ਡੀ ਦੀ ਬੇਰਹਿਮੀ ਦੇਖੋ। ਅਮਾਨਤੁੱਲਾ ਖਾਨ ਪਹਿਲਾਂ ਹੀ ਈ.ਡੀ ਦੀ ਜਾਂਚ ਵਿੱਚ ਸ਼ਾਮਲ ਹੋ ਗਏ ਸਨ ਅਤੇ ਅੱਗੇ ਦੀ ਜਾਂਚ ਲਈ ਸਮਾਂ ਮੰਗਿਆ ਸੀ। ਉਨ੍ਹਾਂ ਦੀ ਸੱਸ ਕੈਂਸਰ ਤੋਂ ਪੀੜਤ ਹੈ ਅਤੇ ਉਸ ਦਾ ਅਪਰੇਸ਼ਨ ਹੋਇਆ ਹੈ। ਇਸ ਦੇ ਬਾਵਜੂਦ ਈ.ਡੀ ਨੇ ਸਵੇਰੇ ਉਨ੍ਹਾਂ ਦੇ ਘਰ ਛਾਪਾ ਮਾਰਿਆ। ਅਮਾਨਤੁੱਲਾ ਖਾਨ ਦੇ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹੈ, ਪਰ ਮੋਦੀ ਦੀ ਤਾਨਾਸ਼ਾਹੀ ਅਤੇ ਈ.ਡੀ ਦੀ ਗੁੰਡਾਗਰਦੀ ਜਾਰੀ ਹੈ।

ਵਰਨਣਯੋਗ ਹੈ ਕਿ ਪਿਛਲੇ ਇੱਕ ਸਾਲ ਵਿੱਚ ਆਮ ਆਦਮੀ ਪਾਰਟੀ ਦੇ ਕਈ ਆਗੂ ਸ਼ਰਾਬ ਘੁਟਾਲੇ ਜਾਂ ਸਬੰਧਤ ਮਾਮਲਿਆਂ ਵਿੱਚ ਜੇਲ੍ਹ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਸੀਨੀਅਰ ਆਗੂ ਸ਼ਾਮਲ ਹਨ।

ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਟਵੀਟ ਕਰਕੇ ਅਮਾਨਤੁੱਲਾ ਖਾਨ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, ‘ਈ.ਡੀ ਦੀ ਬੇਰਹਿਮੀ ਦੇਖੋ, ਅਮਾਨਤੁੱਲਾ ਖਾਨ ਈ.ਡੀ ਦੀ ਜਾਂਚ ‘ਚ ਸ਼ਾਮਲ ਹੋਏ ਅਤੇ ਹੋਰ ਸਮਾਂ ਮੰਗਿਆ ਸੀ। ਉਨ੍ਹਾਂ ਦੀ ਸੱਸ ਕੈਂਸਰ ਤੋਂ ਪੀੜਤ ਹੈ ਅਤੇ ਹਾਲ ਹੀ ਵਿੱਚ ਉਨ੍ਹਾਂ ਦਾ ਅਪਰੇਸ਼ਨ ਹੋਇਆ ਹੈ। ਇਸ ਦੇ ਬਾਵਜੂਦ ਈ.ਡੀ ਦੇ ਅਧਿਕਾਰੀ ਸਵੇਰੇ ਹੀ ਉਨ੍ਹਾਂ ਦੇ ਘਰ ਛਾਪੇਮਾਰੀ ਕਰਨ ਪਹੁੰਚੇ। ਅਮਾਨਤੁੱਲਾ ਖਾਨ ਦੇ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹੈ, ਪਰ ਮੋਦੀ ਦੀ ਤਾਨਾਸ਼ਾਹੀ ਅਤੇ ਈ.ਡੀ ਦੀ ਗੁੰਡਾਗਰਦੀ ਜਾਰੀ ਹੈ।

ਮਨੀਸ਼ ਸਿਸੋਦੀਆ ਨੇ ਇਹ ਵੀ ਕਿਹਾ ਕਿ ਈ.ਡੀ ਲਈ ਇਹ ਹੀ ਕੰਮ ਬਚਿਆ ਹੈ। ਭਾਜਪਾ ਵਿਰੁੱਧ ਉੱਠੀ ਹਰ ਆਵਾਜ਼ ਨੂੰ ਦਬਾਓ। ਜਿਹੜੇ ਨਾ ਟੁੱਟੇ ਤੇ ਨਾ ਦਬਾਏ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ। ਇਸ ਦੌਰਾਨ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਖਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੋ ਬੀਜੇਗਾ, ਉਹ ਵੱਢੇਗਾ। ਅਮਾਨਤੁੱਲਾ ਖਾਨ ਕਾਸ਼ ਤੁਸੀਂ ਇਹ ਯਾਦ ਰੱਖਿਆ ਹੁੰਦਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments