ਫ਼ਿਰੋਜ਼ਪੁਰ ‘ਚ ਵਾਪਰੇ ਟ੍ਰਿਪਲ ਮਰਡਰ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

0
116

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿੱਚ ਵਾਪਰੇ ਟ੍ਰਿਪਲ ਮਰਡਰ ਕੇਸ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮ੍ਰਿਤਕ ਦੇ ਪੋਸਟਮਾਰਟਮ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰ ਕੀਤੇ ਅਤੇ ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨ ਭੈਣ-ਭਰਾ ਦੀ ਮੌਤ ਹੋ ਗਈ। ਹੁਣ ਸਵਾਲ ਉੱਠ ਰਹੇ ਹਨ ਕਿ ਹਮਲਾਵਰਾਂ ਕੋਲ ਵਿਦੇਸ਼ੀ ਹਥਿਆਰ ਕਿੱਥੋਂ ਆਏ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ 3 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਬਾਂਸੀ ਗੇਟ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੰਬੋਜ ਨਗਰ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ 3 ਭੈਣ-ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੋਲੀ ਲੱਗਣ ਵਾਲੇ 2 ਹੋਰ ਲੋਕ ਲੁਧਿਆਣਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

LEAVE A REPLY

Please enter your comment!
Please enter your name here