ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਦੂਜੀ ਵਾਰੀ ਪੁੱਛ-ਗਿੱਛ ਲਈ ਬੁਲਾਇਆ , 4 ਘੰਟੇ ਤੱਕ ਚੱਲੀ ਪੁੱਛਗਿੱਛ

0
270

ਬਠਿੰਡਾ:ਵਿਜੀਲੈਂਸ (Vigilance) ਨੇ ਅੱਜ ਪਲਾਂਟ ਅਲਾਟਮੈਂਟ ਮਾਮਲੇ (plant allotment case) ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਤੋਂ ਪੁੱਛਗਿੱਛ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਬਾਦਲ ਅੱਜ ਬਾਅਦ ਦੁਪਹਿਰ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਤੋਂ ਲਗਾਤਾਰ 4 ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਮਨਪ੍ਰੀਤ ਬਾਦਲ ਤੋਂ ਪਲਾਟ ਦੇ ਐਗਰੀਮੈਂਟ ਦੀ ਅਸਲ ਕਾਪੀ ਲਈ ਗਈ ਅਤੇ ਪਲਾਟ ਖਰੀਦਣ ਲਈ ਟਰਾਂਸਫਰ ਕੀਤੇ ਗਏ ਪੈਸਿਆਂ ਬਾਰੇ ਸਵਾਲ ਪੁੱਛੇ ਗਏ। ਵਿਜੀਲੈਂਸ ਨੇ ਉਸ ਨੂੰ 22 ਨਵੰਬਰ ਨੂੰ ਮੁੜ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

ਪੁੱਛਗਿੱਛ ਤੋਂ ਬਾਅਦ ਸਾਹਮਣੇ ਆਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਵਿਜੀਲੈਂਸ ਉਨ੍ਹਾਂ ਨੂੰ 100 ਵਾਰ ਫੋਨ ਕਰੇ ਤਾਂ ਵੀ ਉਹ ਆਉਣ ਲਈ ਤਿਆਰ ਹਨ ਅਤੇ ਹਮੇਸ਼ਾ ਜਾਂਚ ‘ਚ ਸਹਿਯੋਗ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕਰਕੇ ਬਠਿੰਡਾ ਦਫ਼ਤਰ ਬੁਲਾਇਆ ਸੀ।

ਦੱਸ ਦੇਈਏ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਪੁੱਛਗਿੱਛ ਲਈ ਬੁਲਾਇਆ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪਲਾਟ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਅਤੇ ਬਠਿੰਡਾ ਕੋਰਟ ਨੇ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ।

LEAVE A REPLY

Please enter your comment!
Please enter your name here