ਤਲਵੰਡੀ ਸਾਬੋ ‘ਚ ਪਿੰਡ ਦੇ ਨੋਜ਼ਵਾਨਾਂ ਨੇ ਪਿਉ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ

0
59

ਬਠਿੰਡਾ : ਤਲਵੰਡੀ ਸਾਬੋ (Talwandi Sabo) ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਪਿਉ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਾਤਲ ਇੱਕੋ ਪਿੰਡ ਦੇ ਨੌਜ਼ਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਪਾਲਤੂ ਕੁੱਤੇ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਸੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਤਲਾਂ ਨੇ ਅੱਧੀ ਰਾਤ ਨੂੰ ਅਮਰੀਕ ਸਿੰਘ ਨੂੰ ਘਰ ਦੇ ਗੇਟ ‘ਤੇ ਬੁਲਾਇਆ। ਜਦੋਂ ਉਹ ਉਥੇ ਆਇਆ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੰਦਰ ਸਿੰਘ ਆਪਣੇ ਲੜਕੇ ਨੂੰ ਬਚਾਉਣ ਆਇਆ ਤਾਂ ਕਾਤਲਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਇਨ੍ਹਾਂ ਨੇ ਘਰ ਵਿੱਚ ਰਹਿੰਦੀ ਇੱਕ ਔਰਤ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਐਸ.ਐਸ.ਪੀ. ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੀ। ਪਿਓ-ਪੁੱਤ ਦੀਆਂ ਲਾਸ਼ਾਂ ਅਤੇ ਜ਼ਖ਼ਮੀ ਔਰਤ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਨਸ਼ੇ ਦੇ ਆਦੀ ਨੌਜ਼ਵਾਨ ਦੱਸੇ ਜਾਂਦੇ ਹਨ।

LEAVE A REPLY

Please enter your comment!
Please enter your name here