ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੱਸ ਦੀ ਸਹੂਲਤ ਕੀਤੀ ਸ਼ੁਰੂ

0
74

ਪੰਜਾਬ : ਮਾਨ ਸਰਕਾਰ (Mann Goverment) ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵੱਡਾ ਕਦਮ ਚੁੱਕਿਆ ਹੈ। ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਕੀਤੀ ਹੈ। ਪਹਿਲੇ ਪੜਾਅ ਵਿੱਚ 200 ਸਕੂਲਾਂ ਵਿੱਚ ਇਹ ਬੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ, ਜਿਸ ਤੋਂ ਬਾਅਦ ਇਸ ਸਕੀਮ ਨੂੰ ਅੱਗੇ ਵਧਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਮੰਤਰੀ ਹਰਜੋਤ ਬੈਂਸ ਨੇ ਮਾਨ ਸਰਕਾਰ ਦੇ ਇਸ ਕਦਮ ਨੂੰ ਬੱਚਿਆਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। ਹੁਣ ਕੋਈ ਵੀ ਲੋੜਵੰਦ ਬੱਚਾ ਇਸ ਤੋਂ ਵਾਂਝਾ ਨਹੀਂ ਰਹੇਗਾ। ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਹੋਣ ਨਾਲ ਬੱਚੇ ਸਮੇਂ ਸਿਰ ਸਕੂਲ ਪਹੁੰਚਣਗੇ ਅਤੇ ਮਾਪੇ ਹੁਣ ਲੜਕੀਆਂ ਨੂੰ ਸੁਰੱਖਿਅਤ ਮਹਿਸੂਸ ਕਰਨਗੇ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨਯੋਗ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।

 

LEAVE A REPLY

Please enter your comment!
Please enter your name here