ਪਿਤਾ ਦੀ ਮੌਤ ਦੀ ਖ਼ਬਰ ਸੁਣ ਕੇ ਰੋਂਦੇ ਹੋਏ ਆਪਣੇ ਪਿਤਾ ਦੇ ਘਰ ਪਹੁੰਚੀ ਮਲਾਇਕਾ ਅਰੋੜਾ

0
101

ਮੁੰਬਈ : ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ (Malaika Arora’s father Anil Arora) ਇਸ ਦੁਨੀਆ ‘ਚ ਨਹੀਂ ਰਹੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਦੇ ਨਾਲ ਹੀ ਜਦੋਂ ਅਨਿਲ ਅਰੋੜਾ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਈ ਤਾਂ ਮਲਾਇਕਾ ਵੀ ਘਰ ‘ਤੇ ਨਹੀਂ ਸੀ। ਇਸ ਖ਼ਬਰ ਦਾ ਪਤਾ ਲੱਗਣ ਤੋਂ ਬਾਅਦ ਅਦਾਕਾਰਾ ਆਪਣਾ ਕੰਮ ਛੱਡ ਕੇ ਤੁਰੰਤ ਆਪਣੀ ਮਾਂ ਦੇ ਘਰ ਆ ਗਈ। ਹੁਣ ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲੀ ਤਾਂ ਉਹ ਪੁਣੇ ‘ਚ ਸੀ ਅਤੇ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ ਸੀ। ਹੁਣ ਉਹ ਰੋਂਦੇ ਹੋਏ ਆਪਣੇ ਪਿਤਾ ਦੇ ਘਰ ਅੰਦਰ ਜਾ ਰਹੇ ਸੀ। ਇਸ ਦੌਰਾਨ ਉਹ ਆਪਣੇ ਚਿਹਰੇ ‘ਤੇ ਮਾਸਕ ਪਾਈ ਨਜ਼ਰ ਆਈ।

ਮਲਾਇਕਾ ਅਰੋੜਾ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਉਨ੍ਹਾਂ ਦੇ ਘਰ ਪਹੁੰਚ ਚੁੱਕੇ ਹਨ ਅਤੇ ਸਾਬਕਾ ਬੁਆਏਫ੍ਰੈਂਡ ਅਰਜੁਨ ਕਪੂਰ ਨੂੰ ਵੀ ਉਨ੍ਹਾਂ ਦੇ ਪਿਤਾ ਦੇ ਘਰ ਦੇਖਿਆ ਗਿਆ। ਇਸ ਦੌਰਾਨ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here