ਕੇਂਦਰੀ ਏਜੰਸੀ NIA ਨੇ ਮੋਗਾ ਦੇ ਪਿੰਡ ਬਿਲਾਸਪੁਰ ‘ਚ ਮਾਰਿਆ ਛਾਪਾ

0
68

ਮੋਗਾ : ਕੇਂਦਰੀ ਏਜੰਸੀ ਐਨ.ਆਈ.ਏ. (Central agency NIA) ਨੇ ਇੱਕ ਵਾਰ ਫਿਰ ਪੰਜਾਬ ਵਿੱਚ ਛਾਪੇਮਾਰੀ ਕੀਤੀ ਹੈ। ਕੇਂਦਰੀ ਏਜੰਸੀ ਨੇ ਮੋਗਾ ਦੇ ਪਿੰਡ ਬਿਲਾਸਪੁਰ ਵਿੱਚ ਛਾਪਾ ਮਾਰਿਆ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਸੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਾਣਕਾਰੀ ਅਨੁਸਾਰ ਐਨ.ਆਈ.ਏ. ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ N.I.A. ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਕਈ ਹੋਰ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।

LEAVE A REPLY

Please enter your comment!
Please enter your name here