ਪੁਲਿਸ ਨੇ 2 ਨੌਜਵਾਨਾਂ ਕੋਲੋਂ 14 ਗ੍ਰਾਮ 47 ਮਿਲੀਗ੍ਰਾਮ ਹੈਰੋਇਨ ਕੀਤੀ ਬਰਾਮਦ

0
76

ਦੀਨਾਨਗਰ : ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 14 ਗ੍ਰਾਮ 47 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੰਨਿਆੜ ਨੇੜੇ ਪਹੁੰਚੀ ਤਾਂ ਬਿਜਲੀ ਦੇ ਟਰਾਂਸਫਾਰਮਰ ਦੇ ਸਾਹਮਣੇ ਸੀਮਿੰਟ ਦੀ ਸਲੈਬ ‘ਤੇ ਦੋ ਨੌਜਵਾਨ ਬੈਠੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਅੱਗੇ ਵਧਣ ਲੱਗੇ। ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਆਪਣਾ ਨਾਂ ਲੱਕੀ ਪੁੱਤਰ ਤਰਸੇਮ ਲਾਲ, ਵਿਸ਼ਾਲ ਕੁਮਾਰ ਪੁੱਤਰ ਤਰਲੋਕ ਚੰਦ ਵਾਸੀ ਪੰਨਿਆੜ ਦੱਸਿਆ। ਮੌਕੇ ’ਤੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ’ਤੇ ਥਾਣਾ ਦੀਨਾਨਗਰ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ‘ਤੇ ਜਾਂਚ ਅਧਿਕਾਰੀ ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਤਲਾਸ਼ੀ ਲਈ। ਫੜੇ ਗਏ ਨੌਜਵਾਨ ਲੱਕੀ ਕੋਲੋਂ ਉਸ ਦੀ ਹੇਠਲੀ ਜੇਬ ਵਿਚੋਂ ਲਿਫਾਫੇ ਵਿਚ 14 ਗ੍ਰਾਮ 47 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਲੱਕੀ ਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਉਸ ਨੇ ਅਤੇ ਵਿਸ਼ਾਲ ਕੁਮਾਰ ਨੇ ਮਿਲ ਕੇ ਖਰੀਦੀ ਸੀ। ਜਾਂਚ ਤੋਂ ਬਾਅਦ ਦੋਵਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here