Saturday, September 28, 2024
Google search engine
Homeਸੰਸਾਰਕੈਨੇਡਾ ‘ਚ Student ਵੀਜ਼ੇ ‘ਤੇ 950 ਪੰਜਾਬੀ ਨੌਜ਼ਵਾਨਾਂ ਗ੍ਰਿਫ਼ਤਾਰ

ਕੈਨੇਡਾ ‘ਚ Student ਵੀਜ਼ੇ ‘ਤੇ 950 ਪੰਜਾਬੀ ਨੌਜ਼ਵਾਨਾਂ ਗ੍ਰਿਫ਼ਤਾਰ

ਪੰਜਾਬ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ‘ਚ ਬਾਰਡਰ ਸਕਿਓਰਿਟੀ ਏਜੰਸੀ ਨੇ 187 ਥਾਵਾਂ ‘ਤੇ ਛਾਪੇਮਾਰੀ ਕਰਕੇ 950 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਨੌਜਵਾਨ ਭਾਰਤ ਖਾਸ ਕਰਕੇ ਪੰਜਾਬ ਦੇ ਹਨ, ਜੋ ਘੱਟ ਤਨਖਾਹਾਂ ਅਤੇ ਨਿਯਮਾਂ ਤੋਂ ਵੱਧ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਹੁਣ ਇਨ੍ਹਾਂ ਨੌਜਵਾਨਾਂ ਲਈ ਕੈਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਹਾਸਲ ਕਰਨਾ ਮੁਸ਼ਕਲ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਦੇ ਰਿਕਾਰਡ ਵਿੱਚ ਨੈਗੇਟਿਵ ਰਿਪੋਰਟ ਦਰਜ ਕੀਤੀ ਗਈ ਹੈ।

ਸੀਮਾ ਸੁਰੱਖਿਆ ਵੱਲੋਂ ਫੜੇ ਗਏ ਇਹ ਨੌਜਵਾਨ 185 ਤੋਂ ਵੱਧ ਅਦਾਰਿਆਂ ਵਿੱਚ ਕੰਮ ਕਰਦੇ ਸਨ ਜੋ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੁਜ਼ਗਾਰ ਦੇ ਰਹੇ ਸਨ। ਇਨ੍ਹਾਂ ਅਦਾਰਿਆਂ ‘ਤੇ ਲੱਖਾਂ ਡਾਲਰ ਦਾ ਜੁਰਮਾਨਾ ਲਗਾਇਆ ਗਿਆ ਹੈ। ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਹਫਤੇ ‘ਚ 20 ਘੰਟੇ ਕੰਮ ਕਰਨ ਦੀ ਇਜਾਜ਼ਤ ਹੈ ਪਰ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ‘ਚ ਇਹ ਵਿਦਿਆਰਥੀ 30 ਘੰਟੇ ਜਾਂ ਇਸ ਤੋਂ ਵੱਧ ਕੰਮ ਕਰ ਰਹੇ ਸਨ, ਜਿਸ ਦੀ ਕਾਨੂੰਨ ਮੁਤਾਬਕ ਮਨਾਹੀ ਹੈ।

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਘੱਟੋ-ਘੱਟ 35 ਡਾਲਰ ਪ੍ਰਤੀ ਘੰਟਾ ਉਜਰਤ ਹਾਸਲ ਕਰਨ ਦੀ ਲੋੜ ਹੁੰਦੀ ਹੈ, ਪਰ ਇਹ ਗੈਰ-ਕਾਨੂੰਨੀ ਨੌਜਵਾਨ ਹਫ਼ਤੇ ਵਿੱਚ 40 ਘੰਟੇ ਤੋਂ ਵੱਧ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਸਿਰਫ਼ 20 ਹੀ ਕਾਨੂੰਨੀ ਸਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਘੱਟ ਉਜਰਤ ‘ਤੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੀ ਹਾਲਤ ਹੋਰ ਵੀ ਤਰਸਯੋਗ ਹੋ ਗਈ ਹੈ।

ਕੈਨੇਡੀਅਨ ਅਰਥਵਿਵਸਥਾ ਨੇ ਹਾਲ ਹੀ ਵਿੱਚ ਜੂਨ 2023 ਵਿੱਚ 1,400 ਨੌਕਰੀਆਂ ਦਾ ਹੈਰਾਨੀਜਨਕ ਨੁਕਸਾਨ ਦੇਖਿਆ, ਜਿਸ ਨਾਲ ਬੇਰੁਜ਼ਗਾਰੀ ਦੀ ਦਰ 6.4% ਹੋ ਗਈ, ਜੋ ਪਿਛਲੇ 29 ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਇਹ ਸਥਿਤੀ ਕੈਨੇਡੀਅਨ ਜੌਬ ਮਾਰਕੀਟ ਵਿੱਚ ਆਈ ਗਿਰਾਵਟ ਨੂੰ ਦਰਸਾਉਂਦੀ ਹੈ, ਜਿਸ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਵੀ ਸਖਤੀ ਵਧਾਈ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments