ਮਨਦੀਪ ਸਿੰਘ ਸਿੱਧੂ ਨੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਦਾ ਸੰਭਾਲਿਆ ਅਹੁਦਾ

0
99

ਪਟਿਆਲਾ : ਮਨਦੀਪ ਸਿੰਘ ਸਿੱਧੂ (Mandeep Singh Sidhu)  ਨੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਦਾ ਅਹੁਦਾ ਸੰਭਾਲਿਆ। ਹਰਦੀਪ ਸਿੰਘ ਸੋਡੀ, ਬਲਵਿੰਦਰ ਸਿੰਘ ਜੱਸਲ ਅਤੇ ਮਹੇਸ਼ਇੰਦਰ ਸਿੰਘ ਨੇ ਮਨਦੀਪ ਸਿੰਘ ਸਿੱਧੂ ਜੀ ਦਾ ਇਹ ਅਹੁਦਾ ਸੰਬਾਲਣ ਤੇ ਸਵਾਗਤ ਕੀਤਾ।

ਸ੍ਰੀ ਮਹੇਸ਼ਇੰਦਰ ਸਿੰਘ ਜੀ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਜੀ ਬਹੁਤ ਹੀ ਇਨਮਾਨਦਾਰ ਅਤੇ ਤਜ਼ਰਬੇਕਾਰ ਅਫਸਰ ਹਨ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਜੀ ਦੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਣਨ ਤੇ ਪਟਿਆਲਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਹੈ ।

ਦੱਸ ਦੇਈਏ ਕਿ ਮਨਦੀਪ ਸਿੰਘ ਸਿੱਧੂ ਇੱਕ ਤਜਰਬੇਕਾਰ ਪੁਲਿਸ ਅਧਿਕਾਰੀ ਹਨ। ਸੰਗਰੂਰ ਦੇ ਐਸ.ਐਸ.ਪੀ. ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੁਲਿਸ ਲਾਈਨ ਖੇਤਰ ਵਿੱਚ ਸਕੇਟਿੰਗ ਅਤੇ ਸ਼ੂਟਿੰਗ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਅਤੇ ਪੁਲਿਸ ਕਰਮਚਾਰੀਆਂ ਦੇ ਬੱਚਿਆਂ ਲਈ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਸਨ।

LEAVE A REPLY

Please enter your comment!
Please enter your name here