ਦੀਵਾਲੀ ਤੇ ਗੁਰੂਪੁਰਵਾ ਮੌਕੇ ਸਿਰਫ਼ ਹਰੇ ਪਟਾਕਿਆਂ ਦੀ ਹੋਵੇਗੀ ਇਜਾਜ਼ਤ

0
85

ਪੰਜਾਬ : ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਨੂੰ ਲੈ ਕੇ ਹਦਾਇਤਾਂ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਵਿੱਚ ਪਟਾਕਿਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ, ਸਿਰਫ ਹਰੇ ਪਟਾਕਿਆਂ ਦੀ ਆਗਿਆ ਹੈ। ਹਰੇ ਪਟਾਕਿਆਂ ਦੀ ਵਰਤੋਂ ਲਈ ਵੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਦੀਵਾਲੀ ਅਤੇ ਗੁਰੂਪੁਰਵਾ ਮੌਕੇ ਸਿਰਫ਼ ਹਰੇ ਪਟਾਕਿਆਂ ਦੀ ਇਜਾਜ਼ਤ ਹੋਵੇਗੀ।

ਦੀਵਾਲੀ ‘ਤੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਗੁਰੂ ਪਰਵ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।

LEAVE A REPLY

Please enter your comment!
Please enter your name here