Google search engine
Homeਪੰਜਾਬਲੜਕੀ ਨੇ ਸ਼ੱਕੀ ਹਲਾਤਾ 'ਚ ਮਾਰੀ ਛਾਲ ਮੌਕੇ ਤੇ ਹੋਈ ਮੌਤ

ਲੜਕੀ ਨੇ ਸ਼ੱਕੀ ਹਲਾਤਾ ‘ਚ ਮਾਰੀ ਛਾਲ ਮੌਕੇ ਤੇ ਹੋਈ ਮੌਤ

ਲੁਧਿਆਣਾ : ਮਹਾਨਗਰ ‘ਚ ਇਕ ਲੜਕੀ ਵੱਲੋਂ ਇਮਾਰਤ ਤੋਂ ਛਾਲ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਗਾਂਧੀ ਨਗਰ ਮਾਰਕੀਟ ਸਥਿਤ ਇਕ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਸੁਖਨਾਜ਼ ਸਿੰਘ ਗਿੱਲ (Sukhnaaz Singh Gill), ਥਾਣਾ ਡਵੀਜ਼ਨ ਨੰਬਰ 4 ਦੇ ਐਸ.ਐਚ.ਓ. ਗੁਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਲੜਕੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਿਉਂ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments