ਪੁਲਿਸ ਨੇ ਸੁਲਝਾਈ ਸੁਭਾਸ਼ ਸਾਹੂ ਕਤਲ ਕਾਂਡ ਦੀ ਗੁੱਥੀ

0
96

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ  (The Anti-Gangster Task Force) ਫੋਰਸ ਨੇ ਐਸ.ਏ.ਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਵਿੱਚ ਦਿਨ-ਦਿਹਾੜੇ ਸੁਭਾਸ਼ ਉਰਫ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਕਿਹਾ ਕਿ ਪਵਿੱਤਰਾ ਯੂ.ਐਸ.ਏ ਅਤੇ ਮਨਜਿੰਦਰ ਫਰਾਂਸ ਦੁਆਰਾ ਸਮਰਥਤ ਗੈਂਗਸਟਰ ਮਾਡਿਊਲ ਦੇ ਸ਼ੱਕੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਭਾਸ਼ ਸੋਹੂ ਦੇ 8 ਅਕਤੂਬਰ 2024 ਨੂੰ ਜੋਧਪੁਰ ਦੇ ਸੰਗਰੀਆ ‘ਚ ਸਿਰ ‘ਚ ਪੰਜ ਗੋਲੀਆਂ ਮਾਰੀਆਂ ਗਈਆਂ ਸਨ। ਇਸ ਸਬੰਧੀ ਥਾਣਾ ਬਸਨੀ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਯਾਦਵ ਨੇ ਦੱਸਿਆ ਕਿ ਚਾਰੇ ਮੁਲਜ਼ਮ ਇਸ ਸਮੇਂ ਡੇਰਾਬਸੀ ਥਾਣੇ ਦੇ ਪੁਲਿਸ ਰਿਮਾਂਡ ’ਤੇ ਹਨ ਅਤੇ ਪੁੱਛਗਿੱਛ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੇ ਕਤਲ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਉਣ ਦਾ ਇਕਬਾਲ ਕੀਤਾ ਹੈ। ਮੋ.ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਆਪਰੇਟਰ ਵਜੋਂ ਅਹਿਮ ਭੂਮਿਕਾ ਨਿਭਾਈ ਸੀ।

LEAVE A REPLY

Please enter your comment!
Please enter your name here