ਲੁਧਿਆਣਾ ‘ਚ ਥਾਣਾ ਸਦਰ ਦੇ ਐੱਸ.ਐੱਚ.ਓ ‘ਤੇ ਹੋਇਆ ਜਾਨਲੇਵਾ ਹਮਲਾ

0
47

ਲੁਧਿਆਣਾ : ਥਾਣਾ ਸਦਰ ਦੇ ਐੱਸ.ਐੱਚ.ਓ ‘ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਾਕੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਸਰਾਭਾ ਨਗਰ ਥਾਣੇ ਦੇ ਐੱਸ.ਐੱਚ.ਓ ਨੀਰਜ ਚੌਧਰੀ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮਾਂ ਨੇ ਥਾਣੇ ਦੇ ਅੰਦਰ ਹੀ ਐਸ.ਐਚ.ਓ ’ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਪਹਿਲਾਂ ਵੀ ਅੱਧੀ ਦਰਜਨ ਦੇ ਕਰੀਬ ਕੇਸ ਦਰਜ ਹਨ। ਹੁਣ ਉਸ ‘ਤੇ ਐੱਸ.ਐੱਚ.ਓ ‘ਤੇ ਹਮਲਾ ਕਰਨ ਦੇ ਦੋਸ਼ ‘ਚ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here