Google search engine
Homeਹਰਿਆਣਾਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਇੱਕ ਵਾਰ ਫਿਰ ਵਧਦੀਆਂ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਇੱਕ ਵਾਰ ਫਿਰ ਵਧਦੀਆਂ ਮੁਸ਼ਕਿਲਾਂ

ਸਿਰਸਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda Chief Gurmeet Ram Rahim) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਹੁਣ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ (The Supreme Court) ਤੋਂ ਵੱਡਾ ਝਟਕਾ ਲੱਗਾ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਬਰਗਾੜੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਰਚ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਐਸ.ਆਈ.ਟੀ. ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਾਈ ਪਾਬੰਦੀ ਹਟਾ ਦਿੱਤੀ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments