IND vs NZ 1st Test Day 4 : ਪੰਤ ਸਿਰਫ਼ ਇਕ ਦੌੜ ਨਾਲ ਸੈਂਕੜਾ ਬਣਾਉਣ ਤੋਂ ਖੁੰਝੇ, ਸਰਫਰਾਜ਼ 433/5

0
123

ਸਪੋਰਟਸ ਡੈਸਕ : ਬੰਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ (M Chinnaswamy Stadium in Bengaluru) ‘ਚ ਨਿਊਜ਼ੀਲੈਂਡ ਖ਼ਿਲਾਫ਼ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਚੌਥੇ ਦਿਨ ਭਾਰਤ ਨੇ 371/3 ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਸਰਫਰਾਜ਼ ਖਾਨ ਨੇ 150 ਦੌੜਾਂ ਦੀ ਪਾਰੀ ਖੇਡੀ ਅਤੇ 433/5 ਦੇ ਸਕੋਰ ਨਾਲ 77 ਦੌੜਾਂ ਦੀ ਲੀਡ ਲੈ ਲਈ ਹੈ। ਸਰਫਰਾਜ਼ ਖਾਨ 150 ਦੌੜਾਂ ਬਣਾ ਕੇ ਆਊਟ ਹੋ ਗਏ ਜਦਕਿ ਪੰਤ ਸਿਰਫ਼ ਇਕ ਦੌੜ ਨਾਲ ਸੈਂਕੜਾ ਬਣਾਉਣ ਤੋਂ ਖੁੰਝ ਗਏ।

ਹੈੱਡ ਟੂ ਹੈੱਡ

ਕੁੱਲ ਮੈਚ – 62
ਭਾਰਤ – 22 ਜਿੱਤਾਂ
ਨਿਊਜ਼ੀਲੈਂਡ – 13 ਜਿੱਤਾਂ
ਡਰਾਅ – 27

ਪਿੱਚ ਰਿਪੋਰਟ 

ਚਿੰਨਾਸਵਾਮੀ ਦਾ ਵਿਕਟ ਬੱਲੇਬਾਜ਼ਾਂ ਲਈ ਮਦਦਗਾਰ ਮੰਨਿਆ ਜਾਂਦਾ ਹੈ। ਹਾਲਾਂਕਿ ਹਾਲ ਹੀ ‘ਚ ਪਏ ਮੀਂਹ ਨਾਲ ਤੇਜ਼ ਗੇਂਦਬਾਜ਼ਾਂ ਨੂੰ ਖੇਡ ‘ਚ ਮਦਦ ਮਿਲਣ ਦੀ ਸੰਭਾਵਨਾ ਹੈ।

ਮੌਸਮ 

ਮੌਸਮ ਵਿਭਾਗ ਨੇ ਦਿਨ ਭਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਸੰਭਾਵਿਤ ਪਲੇਇੰਗ 11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।

ਨਿਊਜ਼ੀਲੈਂਡ: ਡੇਵੋਨ ਕੋਨਵੇ, ਟੌਮ ਲੈਥਮ (ਕਪਤਾਨ), ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਬਲੰਡਲ (ਵਿਕਟਕੀਪਰ), ਗਲੇਨ ਫਿਿਲਪਸ, ਮੈਟ ਹੈਨਰੀ, ਟਿਮ ਸਾਊਥੀ, ਏਜਾਜ਼ ਪਟੇਲ ਅਤੇ ਵਿਲੀਅਮ ਓਰੂਰਕੇ।

LEAVE A REPLY

Please enter your comment!
Please enter your name here