ਤੇਜ਼ ਰਫ਼ਤਾਰ ਕਾਰ ਨੇ ਮਸ਼ਹੂਰ ਫਿਲਮ ਡਾਇਰੈਕਟਰ ਨਰੇਸ਼ ਸਿੰਗਲਾ ਦੀ ਲਈ ਜਾਨ

0
156

ਪੰਜਾਬ : ਇਕ ਤੇਜ਼ ਰਫ਼ਤਾਰ ਕਾਰ ਨੇ ਮਸ਼ਹੂਰ ਫਿਲਮ ਡਾਇਰੈਕਟਰ ਨਰੇਸ਼ ਸਿੰਗਲਾ (Famous Film Director Naresh Singla) ਦੀ ਜਾਨ ਲੈ ਲਈ। ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ ‘ਤੇ ਆਪਣੇ ਘਰ ਜਾ ਰਹੇ ਸਨ ਤਾਂ ਉਕਤ ਹਾਦਸਾ ਪਿੰਡ ਖਾਨਪੁਰ ਕੋਲ ਵਾਪਰਿਆ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਐਕਟਿਵਾ ਸਵਾਰ ਨੂੰ ਕੁਚਲਦੀ ਹੋਈ ਪਲਟ ਗਈ ਅਤੇ ਨੇੜੇ ਦੀ ਦੁਕਾਨ ਦੇ ਸ਼ਟਰ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ ‘ਤੇ ਇਕੱਠੇ ਹੋ ਕੇ ਕਾਰ ਚਾਲਕ ਨੂੰ ਖਰੜ ਪੁਲਿਸ ਹਵਾਲੇ ਕਰ ਦਿੱਤਾ। ਉਨ੍ਹਾਂ ਨੇ ਤੁਰੰਤ ਨਰੇਸ਼ ਸਿੰਗਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਕਾਰ ਦੇ ਹੇਠੋਂ ਬਾਹਰ ਕੱਢਿਆ ਤੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here