ਜੰਮੂ-ਕਸ਼ਮੀਰ ਦੇ ਅਖਨੂਰ ‘ਚ ਅੱਤਵਾਦੀਆਂ ਨੇ ਭਾਰਤੀ ਫੌਜ ਦੇ ਵਾਹਨਾਂ ‘ਤੇ ਕੀਤੀ ਗੋਲੀਬਾਰੀ

0
103

ਅਖਨੂਰ : ਜੰਮੂ-ਕਸ਼ਮੀਰ ਦੇ ਅਖਨੂਰ (Akhnoor) ‘ਚ ਫੌਜ ਦੇ ਵਾਹਨਾਂ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਜੋਗਵਾਨ ਇਲਾਕੇ ‘ਚ ਅੱਜ ਸਵੇਰੇ ਸ਼ੱਕੀ ਅੱਤਵਾਦੀਆਂ ਦੇ ਇਕ ਸਮੂਹ ਨੇ ਕਥਿਤ ਤੌਰ ‘ਤੇ ਭਾਰਤੀ ਫੌਜ (The Indian Army) ਦੇ ਵਾਹਨਾਂ ‘ਤੇ ਗੋਲੀਬਾਰੀ ਕੀਤੀ। ਕਥਿਤ ਘਟਨਾ ਤੋਂ ਬਾਅਦ ਫੌਜ ਨੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ 7:25 ਵਜੇ ਜੋਗਵਾਨ ਦੇ ਸ਼ਿਵਾਸਨ ਮੰਦਿਰ ਨੇੜੇ ਬਟਾਲ ਇਲਾਕੇ ‘ਚ ਤਿੰਨ ਤੋਂ ਚਾਰ ਅੱਤਵਾਦੀਆਂ ਨੇ ਐਂਬੂਲੈਂਸ ਸਮੇਤ ਭਾਰਤੀ ਫੌਜ ਦੀਆਂ ਗੱਡੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਕਰੀਬ 15-20 ਰਾਉਂਡ ਫਾਇਰ ਕੀਤੇ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਹਮਲੇ ਤੋਂ ਬਾਅਦ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਖੇਤਰ ਵਿੱਚ ਮਨਾਵਰ ਤਵੀ ਨਦੀ ਤੋਂ ਅੱਤਵਾਦੀਆਂ ਦੀ ਘੁਸਪੈਠ ਅਤੇ ਫੌਜ ਦੇ ਜਵਾਨਾਂ ‘ਤੇ ਹਮਲਿਆਂ ਦਾ ਇਤਿਹਾਸ ਰਿਹਾ ਹੈ।

LEAVE A REPLY

Please enter your comment!
Please enter your name here