ਸੰਗਰੂਰ : ਲਹਿਰਾਗਾਗਾ ਨੇੜਲੇ ਪਿੰਡ ਸੰਗਤਪੁਰਾ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲੈ ਕੇ ਜਾ ਰਹੀ ਟਰਾਲੀ ਨੂੰ ਅੱਗ ਲੱਗ ਗਈ। ਬੇਲਰ ਮਾਲਕ ਸ਼ਗਨਦੀਪ ਸਿੰਘ ਨੇ ਦੱਸਿਆ ਹੈ ਕਿ ਜਦੋਂ ਤੂੜੀ ਨੂੰ ਟਰਾਲੀ ਵਿੱਚ ਲੱਦ ਕੇ ਫੈਕਟਰੀ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਟਰੈਕਟਰ ਦੀ ਬੈਟਰੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਟਰਾਲੀ ਵਿੱਚ ਪਏ ਤੂੜੀ ਦੇ ਬੰਡਲ ਨੂੰ ਅੱਗ ਲੱਗ ਗਈ।
ਜਿਸ ਕਾਰਨ ਟਰਾਲੀ ਪੂਰੀ ਤਰ੍ਹਾਂ ਸੜ ਗਈ ਅਤੇ ਮਾਲਕ ਨੇ ਸਰਕਾਰ ਤੋਂ ਮੁਆਵਜ਼ੇ ਦੀ ਅਪੀਲ ਕੀਤੀ ਹੈ। ਪਿੰਡ ਵਾਸੀਆਂ ਅਤੇ ਸਰਪੰਚ ਦਾ ਕਹਿਣਾ ਹੈ ਕਿ ਇਹ ਵਿਅਕਤੀ 1000 ਏਕੜ ਦੇ ਕਰੀਬ ਪਰਾਲੀ ਇਕੱਠਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਰਕਾਰ ਪਰਾਲੀ ਨੂੰ ਸਾੜਨ ਤੋਂ ਰੋਕ ਰਹੀ ਹੈ। ਜੇਕਰ ਕੋਈ ਵਿਅਕਤੀ ਆਪਣੇ ਪੈਸਿਆਂ ਨਾਲ ਪਰਾਲੀ ਇਕੱਠਾ ਕਰਦਾ ਹੈ ਤਾਂ ਉਸ ਦੇ ਨੁਕਸਾਨ ਲਈ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।