ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਪੁੱਜਣ ‘ਤੇ ਪਰਿਵਾਰ ਸਮੇਤ ‘ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸਵਾਗਤ ਕਰ ਸਨੇਹ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸੰਤਾਂ ਅਤੇ ਮਹਾਂਪੁਰਸ਼ਾਂ ਦਾ ਹਮੇਸ਼ਾ ਅਦੁੱਤੀ ਯੋਗਦਾਨ ਰਿਹਾ ਹੈ।
RSSB ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਲਈ ਕੀਤਾ ਜਾ ਰਿਹਾ ਨਿਰੰਤਰ ਕਾਰਜ ਆਪਣੇ ਆਪ ਵਿੱਚ ਹੈਰਾਨੀਜਨਕ ਅਤੇ ਪ੍ਰੇਰਨਾਦਾਇਕ ਹੈ।