HomePunjabAAP ਨੂੰ ਵੱਡਾ ਝਟਕਾ! ਪਠਾਨਮਾਜਰਾ ਤੇ ਜੋੜਾਮਾਜਰਾ ਨੇ ਛੱਡੀ ਪਾਰਟੀ

AAP ਨੂੰ ਵੱਡਾ ਝਟਕਾ! ਪਠਾਨਮਾਜਰਾ ਤੇ ਜੋੜਾਮਾਜਰਾ ਨੇ ਛੱਡੀ ਪਾਰਟੀ

ਪਟਿਆਲਾ: ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਇੱਕੋ ਸਮੇਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਗਿਆ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ, ਹਰਮੀਤ ਸਿੰਘ ਪਠਾਨਮਾਜਰਾ ਨੇ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦਿੱਤਾ। ਇਸ ਤੋਂ ਬਾਅਦ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਦੇ ਐਲਾਨ ਤੋਂ ਬਾਅਦ ਹੀ ਪਾਰਟੀ ਅੰਦਰ ਨਾਰਾਜ਼ਗੀ ਅਤੇ ਬਗਾਵਤ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ।

ਹੁਣ ਦੋ ਵਿਧਾਇਕਾਂ ਦੇ ਇਕੱਠਿਆਂ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹਾਲਾਂਕਿ, ਦੋਵਾਂ ਵਿਧਾਇਕਾਂ ਵੱਲੋਂ ਅਸਤੀਫ਼ੇ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments