ਗਿੱਦੜਬਾਹਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਬੈਲਟ ਪੇਪਰਾਂ ਦੀ ਪਹਿਲੀ ਗਿਣਤੀ ਕੀਤੀ ਗਈ। ਗਿਣਤੀ ‘ਚ ‘ਆਪ’ ਦੀ ਡਿੰਪੀ ਢਿੱਲੋਂ 5976 ਵੋਟਾਂ ਨਾਲ ਅੱਗੇ ਹੈ। ਇੱਥੇ ਕੁੱਲ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ‘ਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਾ ਆਵੇ ਇਸ ਲਈ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
20 ਨਵੰਬਰ ਨੂੰ ਚਾਰ ਸੀਟਾਂ ‘ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਇਸ ਦੌਰਾਨ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ, ਜਦਕਿ ਸਭ ਤੋਂ ਘੱਟ ਮਤਦਾਨ ਚੱਬੇਵਾਲ ਵਿੱਚ 53.43 ਫੀਸਦੀ ਰਿਹਾ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।










