ਹਰਿਆਣਾ : ਸ਼ੰਭੂ ਬਾਰਡਰ (The Shambhu Border) ਤੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤੀ ਹੈ। 101 ਕਿਸਾਨਾਂ ਦਾ ਪੈਦਲ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਨੂੰ ਕੂਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਹਨ।ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਭਾਰੀ ਬੈਰੀਕੇਡਸ ਤੇ ਕੀਲਾਂ ਲਗਾਈਆਂ ਹਨ।
ਦੱਸ ਦੇਈਏ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਸੀ ਪਰ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਕਾਰਨ ਕਾਫੀ ਕਿਸਾਨ ਜਖ਼ਮੀ ਹੋ ਗਏ ਸਨ ਜਿਸ ਕਰਕੇ ਕਿਸਾਨਾਂ ਨੇ ਦਿੱਲੀ ਕੂਚ ਰੱਦ ਕਰ ਦਿੱਤੀ ਸੀ ।










