ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Famous Punjabi Singer Karan Aujla) ਨੂੰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ। ਔਜਲਾ ਨੂੰ ਤੈਅ ਸਮੇਂ ‘ਤੇ ਜੁਰਮਾਨਾ ਜਮ੍ਹਾ ਨਾ ਕਰਵਾਉਣ ‘ਤੇ ਫਾਈਨ ਵੀ ਲੱਗ ਸਕਦਾ ਹੈ। ਚੰਡੀਗੜ੍ਹ ਵਿੱਚ 7 ਦਸੰਬਰ ਨੂੰ ਹੋਏ ਕੰਸਰਟ ਨੂੰ ਲੈ ਕੇ ਔਜਲਾ ਨੂੰ ਜੁਰਮਾਨਾ ਲੱਗਿਆ ਹੈ। ਨਗਰ ਨਿਗਮ ਨੇ ਇਸ਼ਤਿਹਾਰੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਅਨੁਸਾਰ ਉਨ੍ਹਾਂ ਨੂੰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ।
ਇਹ ਕਾਰਵਾਈ ਇਨਫੋਰਸਮੈਂਟ ਵਿੰਗ ਦੀ ਰਿਪੋਰਟ ਅਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। ਇਨਫੋਰਸਮੈਂਟ ਵਿੰਗ ਦੇ ਅਮਿਤ ਕੁਮਾਰ ਨੇ ਦੱਸਿਆ ਸੀ ਕਿ 7 ਦਸੰਬਰ ਨੂੰ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਕੰਸਰਟ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ ਅਤੇ ਨਗਰ ਨਿਗਮ ਤੋਂ ਉਨ੍ਹਾਂ ਦੀ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਹੈ।










