ਕਿਸਾਨਾਂ ਨੇ ਇਸ ਦਿਨ ਟੇ੍ਨਾਂ ਨੂੰ ਰੋਕਣ ਦਾ ਕੀਤਾ ਐਲਾਨ

0
50

ਪੰਜਾਬ : ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ 2.0 ਨੂੰ 10 ਮਹੀਨੇ ਹੋ ਗਏ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਅੱਜ ਸਰਹੱਦਾਂ ’ਤੇ ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਖ਼ਰਾਬ ਹੋਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 16 ਦਸੰਬਰ ਨੂੰ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ 18 ਦਸੰਬਰ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਖਰਾਬ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਹੈ।

LEAVE A REPLY

Please enter your comment!
Please enter your name here