SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ

0
38

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਸੇ ਸੋਸ਼ਲ ਮੀਡੀਆ ‘ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ (Bibi Jagir Kaur) ਪ੍ਰਤੀ ਜਾਣੇ-ਅਣਜਾਣੇ ‘ਚ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ‘ਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ । ਇਸ ਦੌਰਾਨ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।

ਪੱਤਰ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਿਖਿਆ ਕਿ ਮੈਂ ਆਪ ਜੀ ਨੂੰ ਨਿਮਰਤਾ ਸਹਿਤ ਦੱਸਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਮੇਰੇ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ, ਜੋ ਕਿ ਜਾਣੇ-ਅਣਜਾਣੇ ਵਿੱਚ ਹੋਇਆ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਇੱਕ ਜ਼ਿੰਮੇਵਾਰ ਪੰਥਕ ਅਹੁਦੇ ਉੱਤੇ ਹੁੰਦਿਆਂ ਮੈਨੂੰ ਅਜਿਹੀ ਸ਼ਬਦਾਵਲੀ ਨਹੀਂ ਸੀ ਵਰਤਣੀ ਚਾਹੀਦੀ।ਮੇਰੇ ਪਾਸੋਂ ਇਕ ਔਰਤ ਪ੍ਰਤੀ ਜੋ ਕੁਝ ਬੋਲਿਆ ਗਿਆ ਹੈ, ਉਸ ਦੀ ਬੀਬੀ ਜਗੀਰ ਕੌਰ ਜੀ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਨਿਮਰਤਾ ਸਹਿਤ ਖਿਮਾ ਜਾਚਨਾ ਕਰਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਕਿਉਂਕਿ ਸਿੱਖਾਂ ਲਈ ਸਰਬ-ਉਚ ਹਨ, ਇਸ ਲਈ ਉਕਤ ਸਬੰਧੀ ਜੋ ਵੀ ਆਦੇਸ਼ ਹੋਵੇਗਾ, ਦਾਸ ਉਸ ਨੂੰ ਸਿਰ ਮੱਥੇ ਪ੍ਰਵਾਨ ਕਰੇਗਾ।

LEAVE A REPLY

Please enter your comment!
Please enter your name here