ਹਰਿਆਣਾ : ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਨੇ ਦੋ ਵਾਰ ਕਿਸਾਨਾਂ ਨੂੰ ਸਰਹੱਦ ਤੋਂ ਰੋਕਿਆ ਸੀ। ਦੱਸ ਦੇਈਏ ਕਿ ਕਾਂਗਰਸ ਨੇਤਾ ਅਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਬਾਰਡਰ ਪਹੁੰਚ ਰਹੇ ਹਨ।
ਲਾਈਵ ਅੱਪਡੇਟ—
ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ।
ਅੰਬਾਲਾ ਦੇ ਡੀ.ਸੀ ਅਤੇ ਐਸ.ਪੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ 18 ਦਸੰਬਰ ਤੱਕ ਇਸ ਕੇਸ ਵਿੱਚ ਵੱਡਾ ਖੁਲਾਸਾ ਹੋਣ ਵਾਲਾ ਹੈ। ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਹਨ। ਤੁਸੀਂ ਹਾਈ ਕੋਰਟ ‘ਤੇ ਭਰੋਸਾ ਕਰੋ। ਹਾਈ ਪਾਵਰ ਕਮੇਟੀ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ। ਪਰ ਤੁਸੀਂ ਸਾਡੀ ਗੱਲ ਸੁਣੋ।
ਹਰਿਆਣਾ ਪੁਲਿਸ ਦੇ ਅਧਿਕਾਰੀ ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਨੂੰ ਕੁਝ ਸਮਝਾਉਣ ਵਿੱਚ ਲੱਗੇ ਹੋਏ ਹਨ। ਕਿਸਾਨਾਂ ਨੂੰ ਪੁਲਿਸ ਸ਼ੈੱਡ ’ਤੇ ਚੜ੍ਹਨ ਤੋਂ ਰੋਕਣ ਲਈ ਸ਼ੈੱਡ ਦੇ ਉਪਰ ਜਲ ਤੋਪਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕਿਸਾਨ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ।

ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਖਨੌਰੀ ਸਰਹੱਦ ‘ਤੇ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਮਰਨ ਵਰਤ ‘ਤੇ ਹਨ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ। ਪਰ, ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ।










