22 ਦਸੰਬਰ ਤੱਕ ਇਸ ਜ਼ਿਲ੍ਹੇ ‘ਚ ਸਖ਼ਤ ਆਦੇਸ਼ ਕੀਤੇ ਗਏ ਜਾਰੀ

0
43

ਮੋਹਾਲੀ : ਪੰਜਾਬ ਵਿੱਚ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣੀਆਂ ਹਨ। ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਅਸਲਾ, ਵਿਸਫੋਟਕ, ਜਲਣਸ਼ੀਲ ਵਸਤੂਆਂ ਅਤੇ ਤੇਜ਼ਧਾਰ ਹਥਿਆਰਾਂ ਆਦਿ ‘ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡਾਂ ਵਿੱਚ 17 ਦਸੰਬਰ ਤੋਂ 22 ਦਸੰਬਰ ਤੱਕ ਕਿਸੇ ਵੀ ਤਰ੍ਹਾਂ ਦੇ ਹਥਿਆਰ, ਗੋਲਾ ਬਾਰੂਦ, ਧਮਾਕਾਖੇਜ਼ ਸਮੱਗਰੀ, ਹਥਿਆਰ ਆਦਿ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਮੁੱਖ ਰੱਖਦਿਆਂ ਆਮ ਜਨਤਾ ਦੇ ਨਾਂ ‘ਤੇ ਇਕਤਰਫਾ ਹੁਕਮ ਜਾਰੀ ਕੀਤੇ ਜਾਂਦੇ ਹਨ।

LEAVE A REPLY

Please enter your comment!
Please enter your name here