ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ, ਹੋਏ ਬੇਹੋਸ਼

0
94

ਸੰਗਰੂਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ਜਾਰੀ ਹੈ। ਫਿਲਹਾਲ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਪੂਰੀ ਤਰ੍ਹਾਂ ਘੱਟ ਗਿਆ ਹੈ।

ਜਿਸ ਕਾਰਨ ਅੱਜ ਉਹ ਬੇਹੋਸ਼ ਹੋ ਗਏ ਅਤੇ ਉਲਟੀਆਂ ਵੀ ਕਰ ਦਿੱਤੀਆਂ। ਡੱਲੇਵਾਲ 10 ਮਿੰਟ ਤੱਕ ਬੇਹੋਸ਼ ਰਹੇ। ਉਨ੍ਹਾਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਦੀ ਟੀਮ ਉਨ੍ਹਾਂ ਕੋਲ ਪਹੁੰਚ ਗਈ ਹੈ ਅਤੇ ਡੱਲੇਵਾਲ ਦੀ ਜਾਂਚ ਕੀਤੀ ਜਾ ਰਹੀ ਹੈ। ਖਨੌਰੀ ਬਾਰਡਰ ‘ਤੇ ਹਾਜ਼ਰ ਕਿਸਾਨਾਂ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 24ਵਾਂ ਦਿਨ ਹੈ ਅਤੇ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

LEAVE A REPLY

Please enter your comment!
Please enter your name here