AAP ਦੇ ਵਿਧਾਇਕ ਨਰੇਸ਼ ਯਾਦਵ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਕੀਤਾ ਫ਼ੈਸਲਾ

0
79

ਨਵੀਂ ਦਿੱਲੀ : ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਨਰੇਸ਼ ਯਾਦਵ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੀ ਥਾਂ ਪਾਰਟੀ ਨੇ ਮਹਿੰਦਰ ਚੌਧਰੀ ਨੂੰ ਮਹਿਰੌਲੀ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਨਰੇਸ਼ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਲਿਖਿਆ ਕਿ ਉਹ 12 ਸਾਲ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ। ਪਰ ਹੁਣ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਹਨ ਅਤੇ ਫ਼ੈਸਲਾ ਕੀਤਾ ਹੈ ਕਿ ਉਹ ਉਦੋਂ ਤੱਕ ਚੋਣ ਨਹੀਂ ਲੜਨਗੇ ਜਦੋਂ ਤੱਕ ਅਦਾਲਤ ਵੱਲੋਂ ਉਨ੍ਹਾਂ ਨੂੰ ਮਾਣਯੋਗ ਬਰੀ ਨਹੀਂ ਕੀਤਾ ਜਾਂਦਾ।

ਨਰੇਸ਼ ਯਾਦਵ ਨੇ ਕਿਹਾ, ‘ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ ਅਤੇ ਮੇਰੇ ‘ਤੇ ਲਗਾਏ ਗਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਅਤੇ ਝੂਠੇ ਹਨ। ਮੈਂ ਅਰਵਿੰਦ ਜੀ ਨੂੰ ਇਸ ਚੋਣ ਪ੍ਰਕਿਰਿਆ ਤੋਂ ਮੁਕਤ ਕਰਨ ਲਈ ਬੇਨਤੀ ਕੀਤੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਹ ਮਹਿਰੌਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਇੱਕ ਆਮ ਵਰਕਰ ਵਾਂਗ ਪਾਰਟੀ ਲਈ ਕੰਮ ਕਰਦੇ ਰਹਿਣਗੇ ਅਤੇ ਕੇਜਰੀਵਾਲ ਜੀ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਫ਼ੈਸਲੇ ਤੋਂ ਬਾਅਦ ਪਾਰਟੀ ਨੇ ਮਹਿਰੌਲੀ ਸੀਟ ‘ਤੇ ਨਰੇਸ਼ ਯਾਦਵ ਦੀ ਜਗ੍ਹਾ ਮਹਿੰਦਰ ਚੌਧਰੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜੋ ਹੁਣ ਚੋਣ ਲੜਨਗੇ।

LEAVE A REPLY

Please enter your comment!
Please enter your name here