ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਨਹਿਰ ਨੂੰ ਬੰਦ ਕਰਨ ਦਾ ਕੀਤਾ ਫ਼ੈਸਲਾ

0
108

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਨਹਿਰ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲੀ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਿਸਤ ਦੁਆਬ ਨਹਿਰ ‘ਤੇ ਚੱਲ ਰਹੇ ਨਿਰਮਾਣ ਕਾਰਜ ਦੇ ਮੱਦੇਨਜ਼ਰ ਇਹ ਨਹਿਰ ਬੰਦ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 20 ਦਸੰਬਰ, 2024 ਤੋਂ 21 ਜਨਵਰੀ, 2025 ਤੱਕ 33 ਦਿਨਾਂ (ਦੋਵੇਂ ਦਿਨ ਸਮੇਤ) ਨਹਿਰ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਐਂਡ ਡਰੇਨੇਜ ਐਕਟ, 1873 (1873 ਦਾ ਐਕਟ 8) ਤਹਿਤ ਜਾਰੀ ਨਿਯਮ 63 ਤਹਿਤ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here