ਪ੍ਰਸਿੱਧ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦੇਹਾਂਤ

0
84

ਨਵੀਂ ਦਿੱਲੀ : ਪ੍ਰਸਿੱਧ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਨਾਮਧਾਰੀ ਹਰਵਿੰਦਰ ਸਿੰਘ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੂਤਰਾਂ ਮੁਤਾਬਕ ਉਹ ਦਿੱਲੀ ਦੇ ਮੈਕਸ ਹਸਪਤਾਲ ‘ਚ ਰੂਟੀਨ ਚੈਕਅੱਪ ਲਈ ਗਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਨਾਮਧਾਰੀ ਹਰਵਿੰਦਰ ਹੰਸਪਾਲ ਦਾ ਅੰਤਿਮ ਸੰਸਕਾਰ 24 ਦਸੰਬਰ ਦਿਨ ਮੰਗਲਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਕੀਤਾ ਜਾਵੇਗਾ। ਹੰਸਪਾਲ ਦੇ ਦੇਹਾਂਤ ਕਾਰਨ ਨਾਮਧਾਰੀ ਸੰਪਰਦਾ ਵਿੱਚ ਸੋਗ ਦੀ ਲਹਿਰ ਹੈ।

ਵਰਨਣਯੋਗ ਹੈ ਕਿ ਹਰਵਿੰਦਰ ਸਿੰਘ ਹੰਸਪਾਲ ਦੋ ਵਾਰ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਸਰਕਾਰ ਦੀ ਨੁਮਾਇੰਦਗੀ ਕੀਤੀ ਹੈ ਅਤੇ ਰਾਜ ਸਭਾ ਦੀ ਸਦਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਕੰਮ ਕੀਤਾ ਹੈ, ਉਹ ਇੱਕ ਮੈਂਬਰ ਵਜੋਂ, ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਦਾ ਹੈ ਇੰਡੀਅਨ ਨੈਸ਼ਨਲ ਕਾਂਗਰਸ ਦਾ ਜਿਸ ਨੇ ਇਹ ਕੀਤਾ ਉਹ ਸੰਸਦ ਦਾ ਮੈਂਬਰ ਸੀ। ਹਾਲ ਹੀ ‘ਚ ਹੰਸਪਾਲ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ ਅਤੇ ਮੌਜੂਦਾ ਸਮੇਂ ‘ਚ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਹਨ।

LEAVE A REPLY

Please enter your comment!
Please enter your name here