ਪੰਜਾਬ : ਪੰਜਾਬ ‘ਚ ਬੀਤੇ ਦਿਨ ਨਗਰ ਨਿਗਮ ਚੋਣਾਂ ਹੋਈਆਂ, ਜਿਸ ਦੇ ਨਤੀਜੇ ਸ਼ਾਮ ਨੂੰ ਐਲਾਨੇ ਗਏ। ਅਜਿਹੇ ‘ਚ ਜਲੰਧਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਨਗਰ ਨਿਗਮ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਭਾਜਪਾ ਉਮੀਦਵਾਰ ਦੀ ਹਾਰ ਦੀ ਖ਼ਬਰ ਸੁਣ ਕੇ ਪਿਤਾ ਦੀ ਮੌਤ ਹੋ ਗਈ।
ਦਰਅਸਲ, ਤੁਹਾਨੂੰ ਦੱਸ ਦੇਈਏ ਕਿ ਜਲੰਧਰ ਦੇ ਵਾਰਡ ਨੰਬਰ 26 ਤੋਂ ਭਾਜਪਾ ਉਮੀਦਵਾਰ ਬ੍ਰਿਜ ਮੋਹਨ ਗੁਪਤਾ ਚੋਣ ਮੈਦਾਨ ਵਿੱਚ ਸਨ, ਜੋ ਨਗਰ ਨਿਗਮ ਚੋਣਾਂ ਹਾਰ ਗਏ ਸਨ। ਹਾਰ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਪਿਤਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੌਰਾਨ ਪੂਰਾ ਪਰਿਵਾਰ ਸਦਮੇ ‘ਚ ਹੈ। ਪਰਿਵਾਰ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਨਾਲ ਅਜਿਹਾ ਕੁਝ ਵਾਪਰੇਗਾ।










