SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਰੱਦ

0
35

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਯਾਨੀ ਭਲਕੇ ਸੱਦੀ ਗਈ ਹੰਗਾਮੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਕੋਈ ਵੱਡਾ ਫ਼ੈਸਲਾ ਲੈਣ ਦੀ ਚਰਚਾ ਸੀ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਹੰਗਾਮੀ ਮੀਟਿੰਗ ਜ਼ਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਤ੍ਰਿੰਗ ਕਮੇਟੀ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਸੂਚਨਾ ਭੇਜੀ ਜਾ ਰਹੀ ਹੈ।

ਦੱਸ ਦੇਈਏ ਕਿ ਪਿਛਲੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਸੀ। ਲਗਾਏ ਗਏ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਤੋਂ ਚਾਰਜ ਵਾਪਸ ਲੈ ਲਿਆ ਗਿਆ। ਇਸ ਮੀਟਿੰਗ ਵਿੱਚ ਕੋਈ ਵੱਡਾ ਫ਼ੈਸਲਾ ਲੈਣ ਦੀ ਚਰਚਾ ਸੀ ਪਰ ਇੱਕ ਦਿਨ ਪਹਿਲਾਂ ਹੀ ਮੀਟਿੰਗ ਰੱਦ ਕਰ ਦਿੱਤੀ ਗਈ।

LEAVE A REPLY

Please enter your comment!
Please enter your name here