ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਕੀਤਾ ਗਿਆ ਐਲਾਨ

0
95

ਪੰਜਾਬ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Former Prime Minister Dr. Manmohan Singh) ਦੇ ਦੇਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਰਾਜ ਵਿੱਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਸਰਕਾਰ ਵੱਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬੀਤੀ ਰਾਤ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਉਮਰ ਸੰਬੰਧੀ ਪੇਚੀਦਗੀਆਂ ਕਾਰਨ 26 ਦਸੰਬਰ ਬੀਤੀ ਰਾਤ ਮ੍ਰਿਤਕ ਐਲਾਨ ਦਿੱਤਾ। ਡਾ: ਮਨਮੋਹਨ ਸਿੰਘ ਭਾਰਤ ਦੇ ਉੱਘੇ ਅਰਥ ਸ਼ਾਸਤਰੀ ਸਨ ਅਤੇ ਉਨ੍ਹਾਂ ਨੇ 1991 ਵਿੱਚ ਦੇਸ਼ ਵਿੱਚ ਆਰਥਿਕ ਉਦਾਰੀਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਕੇਂਦਰ ਸਰਕਾਰ ਨੇ ਪਹਿਲਾਂ ਹੀ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਵੀ ਇਸ ਸੋਗ ਦੀ ਪਾਲਣਾ ਕਰਦੇ ਹੋਏ ਸੂਬਾਈ ਸੋਗ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here