ਮੌਸਮ ਵਿਭਾਗ ਨੇ ਸੂਬੇ ਦੇ 21 ਜ਼ਿਲ੍ਹਿਆਂ ‘ਚ ਤੂਫ਼ਾਨ, ਬਿਜਲੀ ਤੇ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ

0
77

ਚੰਡੀਗੜ੍ਹ : ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਸੀਤ ਲਹਿਰ ਦੇ ਨਾਲ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਅੱਜ 27 ਦਸੰਬਰ ਲਈ ਵੱਡੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਤੂਫ਼ਾਨ, ਬਿਜਲੀ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 28 ਦਸੰਬਰ ਨੂੰ 30 ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੌਰਾਨ ਕਈ ਥਾਵਾਂ ‘ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ।

21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੀਂਹ ਪਿਆ। ਸੂਬੇ ‘ਚ ਇਸ ਸਬੰਧੀ ਤੂਫਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ 27 ਦਸੰਬਰ ਤੋਂ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਅਜਿਹੇ ਮੌਸਮ ‘ਚ ਰੁੱਖਾਂ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਦਿਨਾਂ ‘ਚ ਕਿਤੇ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸੋਚ ਸਮਝ ਕੇ ਬਾਹਰ ਜਾਓ। ਤੇਜ਼ ਗਰਜ਼ ਦੇ ਦੌਰਾਨ ਸੜਕਾਂ ‘ਤੇ ਸਾਵਧਾਨੀ ਨਾਲ ਗੱਡੀ ਚਲਾਓ ਅਤੇ ਵਾਹਨਾਂ ਨੂੰ ਸੁਰੱਖਿਅਤ ਥਾਂ ‘ਤੇ ਪਾਰਕ ਕਰੋ।

LEAVE A REPLY

Please enter your comment!
Please enter your name here